ਸਾਰਕ
ਖੇਤਰੀ ਅੰਤਰ-ਸਰਕਾਰੀ ਅਤੇ ਭੂ-ਰਾਜਨੀਤਿਕ ਸੰਗਠਨ / From Wikipedia, the free encyclopedia
ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਅੱਠ ਮੈਂਬਰ ਦੇਸ਼ਾਂ ਦਾ ਇੱਕ ਆਰਥਿਕ ਅਤੇ ਭੂ-ਸਿਆਸੀ ਸੰਗਠਨ ਹੈ, ਜੋ ਮੁੱਖ ਰੂਪ ਵਿੱਚ ਦੱਖਣੀ ਏਸ਼ੀਆ ਮਹਾਂਦੀਪ ਉੱਤੇ ਵਸੇ ਹੋਏ ਹਨ।[10] ਇਹਦੇ ਸਕੱਤਰਤ ਦਾ ਸਦਰ-ਮੁਕਾਮ ਕਠਮੰਡੂ, ਨੇਪਾਲ ਵਿਖੇ ਹੈ।[11]
ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ)
| |
---|---|
ਸਕੱਤਰਤ | |
ਸਦਰ ਮੁਕਾਮ | ਕਠਮੰਡੂ, ਨੇਪਾਲ |
ਦਫ਼ਤਰੀ ਭਾਸ਼ਾ | ਅੰਗਰੇਜ਼ੀ |
ਮੈਂਬਰਸ਼ਿਪ |
|
Leaders | |
• ਸਕੱਤਰ ਜਨਰਲ | ਅਰਜੁਨ ਬਹਾਦਰ ਥਾਪਾ[1] |
• ਸੰਚਾਲਕ | ਅਫ਼ਗ਼ਾਨਿਸਤਾਨ ਅਬਰਾਹਮ ਗ਼ਫ਼ੂਰੀ[2] ਬੰਗਲਾਦੇਸ਼ ਤਾਰੀਕ਼ ਮੁਹੰਮਦ[3] ਫਰਮਾ:Country data ਭੂਟਾਨ ਸਿੰਗਯੇ ਦੋਰਜੀ[4] ਭਾਰਤ ਅੰਮ੍ਰਿਤ ਲੁਗੂਨ[5] ਫਰਮਾ:Country data ਮਾਲਦੀਵ ਅਬਰਾਹਮ ਜ਼ੁਹੂਰੀ[6] ਨੇਪਾਲ ਧਨ ਓਲੀ[7] ਪਾਕਿਸਤਾਨ ਅਹਿਮਰ ਇਸਮੈਲ[8] ਸ੍ਰੀਲੰਕਾ ਪ੍ਰਸੰਨ ਗਮਗੇ[9] |
• ਸਾਰਕ ਸੰਮੇਲਨ | ਫਰਮਾ:Country data ਮਾਲਦੀਵ |
ਸਥਾਪਨਾ | 8 ਦਸੰਬਰ 1985 |
ਵੈੱਬਸਾਈਟ www | |
|
ਦੱਖਣੀ ਏਸ਼ੀਆ ਵਿੱਚ ਖੇਤਰਨੁਮਾ ਸਿਆਸੀ ਅਤੇ ਆਰਥਿਕ ਸਹਿਯੋਗ ਦਾ ਵਿਚਾਰ ਸਭ ਤੋਂ ਪਹਿਲਾਂ 1980 ਵਿੱਚ ਘੜਿਆ ਗਿਆ ਅਤੇ ਢਾਕਾ ਵਿਖੇ ਹੋਏ ਇਹਦੇ ਪਹਿਲੇ ਸੰਮੇਲਨ ਵਿੱਚ 8 ਦਸੰਬਰ 1985 ਨੂੰ ਸ੍ਰੀਲੰਕਾ, ਨੇਪਾਲ, ਪਾਕਿਸਤਾਨ, ਬੰਗਲਾਦੇਸ਼, ਭਾਰਤ, ਭੂਟਾਨ ਅਤੇ ਮਾਲਦੀਵ ਵੱਲੋਂ ਅਧਿਕਾਰਕ ਤੌਰ ਉੱਤੇ ਇਹਦੀ ਸਥਾਪਨਾ ਕੀਤੀ ਗਈ।[12][13] ਇਸ ਮਗਰੋਂ ਪੈਂਦੇ ਸਾਲਾਂ ਵਿੱਚ ਇਹ ਸੰਸਥਾ ਨਵੇਂ ਮੈਂਬਰ ਦੇਸ਼ਾਂ ਦੇ ਦਾਖ਼ਲੇ ਕਰ ਕੇ ਵੱਡੀ ਹੁੰਦੀ ਆ ਰਹੀ ਹੈ।[12] 2007 ਵਿੱਚ ਅਫ਼ਗ਼ਾਨਿਸਤਾਨ ਸਾਰਕ ਦਾ ਪਰਿਵਾਰਕ ਵਾਧਾ ਕਰਨ ਵਾਲ਼ਾ ਪਹਿਲਾ ਦੇਸ਼ ਬਣਿਆ।[14]
ਸਾਰਕ ਦੀਆਂ ਨੀਤੀਆਂ ਦਾ ਟੀਚਾ ਹਿੱਤਕਾਰੀ ਅਰਥ-ਸ਼ਾਸਤਰ ਅਤੇ ਦੱਖਣੀ ਏਸ਼ੀਆਂ ਦੇ ਦੇਸ਼ਾਂ ਵਿਚਕਾਰ ਸਾਂਝੇ ਸਵੈ-ਆਸਰੇ ਦੀ ਤਰੱਕੀ ਕਰਾਉਣਾ ਅਤੇ ਇਸ ਖੇਤਰ ਵਿੱਚ ਸਮਾਜਕ ਅਤੇ ਸੱਭਿਆਚਾਰਕ ਵਿਕਾਸ ਦੀ ਚਾਲ ਨੂੰ ਹੋਰ ਤੇਜ਼ ਕਰਨਾ ਹੈ।[15] ਸਾਰਕ ਨੇ ਦੁਨੀਆ ਭਰ ਦੇ ਵਿਦੇਸ਼ੀ ਸੰਬੰਧਾਂ ਵਿੱਚ ਇੱਕ ਅਹਿਮ ਫ਼ਰਜ਼ ਨਿਭਾਉਣਾ ਸ਼ੁਰੂ ਕਰ ਦਿੱਤਾ ਹੈ। ਯੂਰਪੀ ਸੰਘ, ਸੰਯੁਕਤ ਰਾਸ਼ਟਰ (ਇੱਕ ਨਿਗਰਾਨ ਮੈਂਬਰ ਵਜੋਂ) ਅਤੇ ਹੋਰ ਬਹੁਧਿਰੀ ਸੰਸਥਾਵਾਂ ਨਾਲ਼ ਸਥਾਈ ਸਫ਼ਾਰਤੀ ਸੰਬੰਧ ਕਾਇਮ ਕਰ ਲਏ ਗਏ ਹਨ।[15] ਸਾਲਬੱਧੀ ਨਿਯਤ ਅਧਾਰ ਉੱਤੇ ਹਰੇਕ ਦੇਸ਼ ਦੇ ਮੁਖੀਆਂ ਦੀਆਂ ਦਫ਼ਤਰੀ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ ਅਤੇ ਦੇਸ਼ਾਂ ਦੇ ਵਿਦੇਸ਼ੀ ਸਕੱਤਰ ਸਾਲ ਵਿੱਚ ਦੋ ਵਾਰ ਮੀਟਿੰਗਾਂ ਕਰਦੇ ਹਨ।[15] 18ਵਾਂ ਸਾਰਕ ਸੰਮੇਲਨ ਨਵੰਬਰ, 2014 ਵਿੱਚ ਕਠਮੰਡੂ, ਨੇਪਾਲ ਵਿਖੇ ਹੋਵੇਗਾ।[16]