ਓਜ਼ੋਨ ਪਰਤ
From Wikipedia, the free encyclopedia
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kilometres (12 to 19 mi) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ।[1] ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ।[2] ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।